ਸ਼ਬਦ ਹਜ਼ਾਰੇ
ਮਾਝ ਮਹਲਾ 5 ਚਉਪਦੇ ਘਰੁ 1 ॥
ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥
ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥
ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥1॥
ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥1॥ ਰਹਾਉ ॥
ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥
ਚਿਰੁ ਹੋਆ ਦੇਖੇ ਸਾਰਿੰਗਪਾਣੀ ॥
ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥2॥
ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥1॥ ਰਹਾਉ ॥
ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥
ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥
ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥3॥
ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥1॥ ਰਹਾਉ ॥
ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥
ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥
ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥4॥
ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥1॥8॥
ਧਨਾਸਰੀ ਮਹਲਾ 1 ਘਰੁ 1 ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥1॥
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥1॥ ਰਹਾਉ ॥
ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥
ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥2॥
ਦਇਆਲ ਤੇਰੈ ਨਾਮਿ ਤਰਾ ॥
ਸਦ ਕੁਰਬਾਣੈ ਜਾਉ ॥1॥ ਰਹਾਉ ॥
ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥
ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥3॥
ਤੁਧੁ ਬਾਝੁ ਪਿਆਰੇ ਕੇਵ ਰਹਾ ॥
ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥
ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥1॥ ਰਹਾਉ ॥
ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥
ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥4॥
ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥1॥ ਰਹਾਉ ॥4॥1॥
ਤਿਲµਗ ਮਹਲਾ 1 ਘਰੁ 3
ੴ ਸਤਿਗੁਰ ਪ੍ਰਸਾਦਿ ॥
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥
ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥1॥
ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥
ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥
ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥1॥ ਰਹਾਉ ॥
ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥
ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥2॥
ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥
ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥3॥
ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥
ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥4॥1॥3॥
ਤਿਲµਗ ਮ: 1 ॥
ਇਆਨੜੀਏ ਮਾਨੜਾ ਕਾਇ ਕਰੇਹਿ ॥
ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥
ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥
ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥1॥
ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥
ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥
ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥
ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥
ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥2॥
ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥
ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥
ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥
ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥
ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥3॥
ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥
ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਿਧ ਪਾਈ ॥
ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥
ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਿਨਸਿ ਭਾਇ ਸਮਾਣੀ ॥
ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥4॥2॥4॥
ਸੂਹੀ ਮਹਲਾ 1 ॥
ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥
ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥1॥
ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥
ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥1॥ ਰਹਾਉ ॥
ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥
ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਿਧ ਚਿਤੁ ਰਹਾਵਾ ॥2॥
ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥
ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥3॥
ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥
ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥4॥2॥9॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ 1 ਚਉਪਦੇ ਘਰੁ 1 ॥
ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥
ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥1॥
ਤੇਰੇ ਗੁਣ ਗਾਵਾ ਦੇਹਿ ਬੁਝਾਈ ॥
ਜੈਸੇ ਸਚ ਮਹਿ ਰਹਉ ਰਜਾਈ ॥1॥ ਰਹਾਉ ॥
ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥
ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥2॥
ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥
ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥3॥
ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥
ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥4॥1॥
ਬਿਲਾਵਲੁ ਮਹਲਾ 1 ॥
ਮਨੁ ਮੰਦਰੁ ਤਨੁ ਵੇਸ ਕਲµਦਰੁ ਘਟ ਹੀ ਤੀਰਥਿ ਨਾਵਾ ॥
ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥1॥
ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥
ਕਉਣੁ ਜਾਣੈ ਪੀਰ ਪਰਾਈ ॥
ਹਮ ਨਾਹੀ ਚਿੰਤ ਪਰਾਈ ॥1॥ ਰਹਾਉ ॥
ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥
ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਾਰੀ ॥2॥
ਸਿਖ ਮਤਿ ਸਭ ਬੁਧਿ ਤੁਮ੍ਾਰੀ ਮੰਦਿਰ ਛਾਵਾ ਤੇਰੇ ॥
ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥3॥
ਜੀਅ ਜੰਤ ਸਭਿ ਸਰਣਿ ਤੁਮ੍ਾਰੀ ਸਰਬ ਚਿੰਤ ਤੁਧੁ ਪਾਸੇ ॥
ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥4॥2॥