Live
Sacred Scripture Index

Gurbani Khoj Search Engine

ਖੋਜੀ ਉਪਜੈ ਬਾਦੀ ਬਿਨਸੈ ॥

Search verses across Sri Guru Granth Sahib Ji by Gurmukhi, first letter, phonetic Roman transliteration, or Raag.

Found 2 sacred matching verses
ਜਪੁਜੀ ਸਾਹਿਬ (Japji Sahib)
Ang 1 • Bani without Raag • Guru Nanak Dev Ji

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥1॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਿਖਆ ਨਾਲਿ ॥1॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਿਖ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥2॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਿਦਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਿਰ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥3॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥4॥ ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਿਨ ਸੇਵਿਆ ਤਿਿਨ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥5॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਿਚ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥6॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਿਚ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥7॥ ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥8॥ ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਿਮ੍ਰਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥9॥ ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥10॥ ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥11॥ ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥12॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥13॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥14॥ ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥15॥ ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਿਨ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਿਖਆ ਵੁੜੀ ਕਲਾਮ ॥ ਏਹੁ ਲੇਖਾ ਲਿਿਖ ਜਾਣੈ ਕੋਇ ॥ ਲੇਖਾ ਲਿਿਖਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥16॥ ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥17॥ ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਿਰ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥18॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਿਰ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਿਰ ਸੰਜੋਗੁ ਵਖਾਣਿ ॥ ਜਿਿਨ ਏਹਿ ਲਿਖੇ ਤਿਸੁ ਸਿਿਰ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥19॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਿਖ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥20॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਿਤ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਿਤ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥21॥ ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥22॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥23॥ ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥24॥ ਬਹੁਤਾ ਕਰਮੁ ਲਿਿਖਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥25॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਿਰ ਗਾਵਾਰਾ ਗਾਵਾਰੁ ॥26॥ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਿਖ ਜਾਣਹਿ ਲਿਿਖ ਲਿਿਖ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਿਤ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਿਨ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਿਨ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥27॥ ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥28॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਿਧ ਸਿਿਧ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥29॥ ਏਕਾ ਮਾਈ ਜੁਗਤਿ ਵਿਆਈ ਤਿਿਨ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥30॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥31॥ ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥32॥ ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥33॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਿਚ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਿਚ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨµਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥34॥ ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥35॥ ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨµਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥36॥ ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨµਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥37॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥38॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥1॥

Ik Oankaar Sat Naam Kartaa Purakh Nirbha-o Nirvair Akaal Moorat Ajoonee Saibhang Gur Parsaad || Jap || Aad Sach Jugaad Sach || Hai Bhee Sach Naanak Hosee Bhee Sach ||1||

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ਸੱਚ ਹੈ, ਜੋ ਸ੍ਰਿਸ਼ਟੀ ਦਾ ਰਚਣਹਾਰ ਹੈ, ਡਰ ਤੋਂ ਰਹਿਤ ਹੈ, ਵੈਰ ਰਹਿਤ ਹੈ, ਕਾਲ ਤੋਂ ਰਹਿਤ ਸਰੂਪ ਵਾਲਾ ਹੈ, ਜੂਨਾਂ ਤੋਂ ਰਹਿਤ ਹੈ ਅਤੇ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

One Universal Creator God, The Name Is Truth, Creative Being Personified, No Fear, No Hatred, Image Of The Undying, Beyond Birth, Self-Existent, By Guru's Grace.

ਰਹਿਰਾਸ ਸਾਹਿਬ (Rehraas Sahib)

ਰਹਰਾਸਿ ਸਾਹਿਬ ਸੋ ਦਰੁ ਰਾਗੁ ਆਸਾ ਮਹਲਾ 1 ੴ ਸਤਿਗੁਰ ਪ੍ਰਸਾਦਿ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਿਖ ਜਾਣਨਿ ਲਿਿਖ ਲਿਿਖ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਿਤ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਿਨ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਿਨ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਿਰ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥1॥ ਆਸਾ ਮਹਲਾ 1 ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥1॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥1॥ ਰਹਾਉ ॥ ਸਭਿ ਸੁਰਤੀ ਮਿਿਲ ਸੁਰਤਿ ਕਮਾਈ ॥ ਸਭ ਕੀਮਤਿ ਮਿਿਲ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥2॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥3॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥4॥2॥ ਆਸਾ ਮਹਲਾ 1 ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥1॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥1॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਿਲ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥2॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥3॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਿਨ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥4॥3॥ ਰਾਗੁ ਗੂਜਰੀ ਮਹਲਾ 4 ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥1॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥1॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਿਲ ਸੰਗਤਿ ਗੁਣ ਪਰਗਾਸਿ ॥2॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥3॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਿਖਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਿਲ ਜਨ ਨਾਨਕ ਨਾਮੁ ਪਰਗਾਸਿ ॥4॥4॥ ਰਾਗੁ ਗੂਜਰੀ ਮਹਲਾ 5 ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥1॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥1॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਿਰ ਸਿਿਰ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥2॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥3॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥4॥5॥ ਰਾਗੁ ਆਸਾ ਮਹਲਾ 4 ਸੋ ਪੁਰਖੁ ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥1॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥2॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥3॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨµਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਿਮ੍ਰਤਿ ਸਾਸਤ ਜੀ ਕਰਿ ਕਿਿਰਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥4॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥5॥1॥ ਆਸਾ ਮਹਲਾ 4 ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥1॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ਼੍ਰਿਪਾ ਕਰਹਿ ਤਿਿਨ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥1॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਿਲ ਵਿਛੁੜਿਆ ਸੰਜੋਗੀ ਮੇਲੁ ॥2॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਿਨ ਹਰਿ ਸੇਵਿਆ ਤਿਿਨ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥3॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥4॥2॥ ਆਸਾ ਮਹਲਾ 1 ॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥1॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥1॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥2॥3॥ ਆਸਾ ਮਹਲਾ 5 ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥1॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥1॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥2॥4॥ ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥ ਪਾਤਿਸ਼ਾਹੀ 10 ॥ ਕਬਿਯੋ ਬਾਚ ਬੇਨਤੀ ॥ ਚੌਪਈ ॥ ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥377॥ ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖ ਸਭੈ ਕਰਤਾਰਾ ॥378॥ ਮੋ ਰੱਛਾ ਨਿਜ ਕਰ ਦੈ ਕਰਿਯੈ ॥ ਸਭ ਬੈਰਨ ਕੋ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰ ਭਜਨ ਕੀ ਰਹੈ ਪਿਆਸਾ ॥379॥ ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥ ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥ ਸੇਵਕ ਸਿੱਖ ਹਮਾਰੇ ਤਾਰੀਅਹਿ ॥ ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥380॥ ਆਪ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥ ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥381॥ ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨ ਬੰਧੁ ਦੁਸਟਨ ਕੇ ਹੰਤਾ ॥ ਤੁਮ ਹੋ ਪੁਰੀ ਚਤੁਰ ਦਸ ਕੰਤਾ ॥382॥ ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵਜੂ ਅਵਤਰਾ ॥ ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥ ਸਕਲ ਕਾਲ ਕਾ ਕੀਆ ਤਮਾਸਾ ॥383॥ ਜਵਨ ਕਾਲ ਜੋਗੀ ਸਿਵ ਕੀਓ ॥ ਬੇਦ ਰਾਜ ਬ੍ਰਹਮਾ ਜੂ ਥੀਓ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥384॥ ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥385॥ ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਿਵਗੁਨ ਸੁਖ ਦੀਓ ॥ ਸਤੱ੍ਰੁਨ ਕੋ ਪਲ ਮੋ ਬਧ ਕੀਓ ॥386॥ ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥ ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰ ਫੂਲਾ ॥387॥ ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧੁਨ ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈਂ ॥ ਘਟ ਘਟ ਕੇ ਪਟ ਪਟ ਕੀ ਜਾਨੈਂ ॥388॥ ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥389॥ ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ ਆਪਨੀ ਬੂਝ ਉਚਾਰੈ ॥ ਤੁਮ ਸਭਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰ ਆਲਮ ॥390॥ ਨਿਰੰਕਾਰ ਨ੍ਰਿਿਬਕਾਰ ਨਿਰਲੰਭ ॥ ਆਦਿ ਅਨੀਲ ਅਨਾਦਿ ਅਸੰਭ ॥ ਤਾ ਕਾ ਮੂੜ੍ਹ ਉਚਾਰਤ ਭੇਦਾ ॥ ਜਾ ਕੋ ਭੇਵ ਨ ਪਾਵਤ ਬੇਦਾ ॥391॥ ਤਾ ਕੋ ਕਰਿ ਪਾਹਨ ਅਨੁਮਾਨਤ ॥ ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥ ਮਹਾਦੇਵ ਕੋ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥392॥ ਆਪੁ ਆਪਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥ ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਿਧ ਸਜਾ ਪ੍ਰਥਮ ਸੰਸਾਰਾ ॥393॥ ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀ ਭੂਪਾ ॥ ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰ ਰਚਿ ਦੀਨੀ ॥394॥ ਕਹੂੰ ਫੂਲ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭਿ੍ਯੋ ਸੰਕਰ ਇਕੈਠਾ ॥ ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥395॥ ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖ ਉਬਾਰਿ ਅਸਿੱਖ ਸੰਘਰੋ ॥ ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥396॥ ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥ ਪੁਰਖ ਜਵਨ ਪਗ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥397॥ ਜੋ ਕਲਿ ਕੋ ਇਕ ਬਾਰ ਧਿਐ ਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥ ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸਟ ਅਰਿਸਟ ਟਰੇਂ ਤਤਕਾਲਾ ॥398॥ ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾਕੇ ਤਾਪ ਤਨਕ ਮੋ ਹਰਿਹੋ ॥ ਰਿੱਧਿ ਸਿੱਧਿ ਘਰ ਮੋ ਸਭ ਹੋਈ ॥ ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥399॥ ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥ ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥400॥ ਖੜਗ ਕੇਤ ਮੈ ਸਰਣਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥ ਸਰਬ ਠੌਰ ਮੋ ਹੋਹੁ ਸਹਾਈ ॥ ਦੁਸਟ ਦੋਖ ਤੇ ਲੇਹੁ ਬਚਾਈ ॥401॥ ਸ੍ਵੈਯਾ ॥ ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥ ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥ ਸਿੰਮ੍ਰਿਿਤ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥ ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥863॥ ਦੋਹਰਾ ॥ ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥ ਬਾਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥864॥ ਰਾਮਕਲੀ ਮਹਲਾ 3 ਅਨµਦੁ ੴ ਸਤਿਗੁਰ ਪ੍ਰਸਾਦਿ ॥ ਅਨµਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨµਦੁ ਹੋਆ ਸਤਿਗੁਰੂ ਮੈ ਪਾਇਆ ॥1॥ ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥2॥ ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥3॥ ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਿਨ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਿਨ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥4॥ ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥5॥ ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥40॥1॥ ਮੁੰਦਾਵਣੀ ਮਹਲਾ 5 ॥ ਥਾਲ ਵਿਿਚ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥1॥ ਸਲੋਕ ਮਹਲਾ 5 ॥ ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਿਲਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥1॥