ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਪਾਤਿਸ਼ਾਹੀ 10 ॥
ਕਬਿਯੋ ਬਾਚ ਬੇਨਤੀ ॥
ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥
ਪੂਰਨ ਹੋਇ ਚਿਤ ਕੀ ਇੱਛਾ ॥
ਤਵ ਚਰਨਨ ਮਨ ਰਹੈ ਹਮਾਰਾ ॥
ਅਪਨਾ ਜਾਨ ਕਰੋ ਪ੍ਰਤਿਪਾਰਾ ॥377॥
ਹਮਰੇ ਦੁਸਟ ਸਭੈ ਤੁਮ ਘਾਵਹੁ ॥
ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥
ਸੇਵਕ ਸਿੱਖ ਸਭੈ ਕਰਤਾਰਾ ॥378॥
ਮੋ ਰੱਛਾ ਨਿਜ ਕਰ ਦੈ ਕਰਿਯੈ ॥
ਸਭ ਬੈਰਨ ਕੋ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥
ਤੋਰ ਭਜਨ ਕੀ ਰਹੈ ਪਿਆਸਾ ॥379॥
ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥
ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥
ਸੇਵਕ ਸਿੱਖ ਹਮਾਰੇ ਤਾਰੀਅਹਿ ॥
ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥380॥
ਆਪ ਹਾਥ ਦੈ ਮੁਝੈ ਉਬਰਿਯੈ ॥
ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪੱਛਾ ॥
ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥381॥
ਰਾਖਿ ਲੇਹੁ ਮੁਹਿ ਰਾਖਨਹਾਰੇ ॥
ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨ ਬੰਧੁ ਦੁਸਟਨ ਕੇ ਹੰਤਾ ॥
ਤੁਮ ਹੋ ਪੁਰੀ ਚਤੁਰ ਦਸ ਕੰਤਾ ॥382॥
ਕਾਲ ਪਾਇ ਬ੍ਰਹਮਾ ਬਪੁ ਧਰਾ ॥
ਕਾਲ ਪਾਇ ਸਿਵਜੂ ਅਵਤਰਾ ॥
ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥
ਸਕਲ ਕਾਲ ਕਾ ਕੀਆ ਤਮਾਸਾ ॥383॥
ਜਵਨ ਕਾਲ ਜੋਗੀ ਸਿਵ ਕੀਓ ॥
ਬੇਦ ਰਾਜ ਬ੍ਰਹਮਾ ਜੂ ਥੀਓ ॥
ਜਵਨ ਕਾਲ ਸਭ ਲੋਕ ਸਵਾਰਾ ॥
ਨਮਸਕਾਰ ਹੈ ਤਾਹਿ ਹਮਾਰਾ ॥384॥
ਜਵਨ ਕਾਲ ਸਭ ਜਗਤ ਬਨਾਯੋ ॥
ਦੇਵ ਦੈਤ ਜੱਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥
ਸੋਈ ਗੁਰੂ ਸਮਝਿਯਹੁ ਹਮਾਰਾ ॥385॥
ਨਮਸਕਾਰ ਤਿਸ ਹੀ ਕੋ ਹਮਾਰੀ ॥
ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਿਵਗੁਨ ਸੁਖ ਦੀਓ ॥
ਸਤੱ੍ਰੁਨ ਕੋ ਪਲ ਮੋ ਬਧ ਕੀਓ ॥386॥
ਘਟ ਘਟ ਕੇ ਅੰਤਰ ਕੀ ਜਾਨਤ ॥
ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥
ਸਭ ਪਰ ਕ੍ਰਿਪਾ ਦ੍ਰਿਸਟਿ ਕਰ ਫੂਲਾ ॥387॥
ਸੰਤਨ ਦੁਖ ਪਾਏ ਤੇ ਦੁਖੀ ॥
ਸੁਖ ਪਾਏ ਸਾਧੁਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈਂ ॥
ਘਟ ਘਟ ਕੇ ਪਟ ਪਟ ਕੀ ਜਾਨੈਂ ॥388॥
ਜਬ ਉਦਕਰਖ ਕਰਾ ਕਰਤਾਰਾ ॥
ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥
ਤੁਮ ਮੈ ਮਿਲਤ ਦੇਹ ਧਰ ਸਭਹੂੰ ॥389॥
ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥
ਆਪੁ ਆਪਨੀ ਬੂਝ ਉਚਾਰੈ ॥
ਤੁਮ ਸਭਹੀ ਤੇ ਰਹਤ ਨਿਰਾਲਮ ॥
ਜਾਨਤ ਬੇਦ ਭੇਦ ਅਰ ਆਲਮ ॥390॥
ਨਿਰੰਕਾਰ ਨ੍ਰਿਿਬਕਾਰ ਨਿਰਲੰਭ ॥
ਆਦਿ ਅਨੀਲ ਅਨਾਦਿ ਅਸੰਭ ॥
ਤਾ ਕਾ ਮੂੜ੍ਹ ਉਚਾਰਤ ਭੇਦਾ ॥
ਜਾ ਕੋ ਭੇਵ ਨ ਪਾਵਤ ਬੇਦਾ ॥391॥
ਤਾ ਕੋ ਕਰਿ ਪਾਹਨ ਅਨੁਮਾਨਤ ॥
ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥
ਮਹਾਦੇਵ ਕੋ ਕਹਤ ਸਦਾ ਸਿਵ ॥
ਨਿਰੰਕਾਰ ਕਾ ਚੀਨਤ ਨਹਿ ਭਿਵ ॥392॥
ਆਪੁ ਆਪਨੀ ਬੁਧਿ ਹੈ ਜੇਤੀ ॥
ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥
ਕਿਹ ਬਿਿਧ ਸਜਾ ਪ੍ਰਥਮ ਸੰਸਾਰਾ ॥393॥
ਏਕੈ ਰੂਪ ਅਨੂਪ ਸਰੂਪਾ ॥
ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥
ਉਤਭੁਜ ਖਾਨਿ ਬਹੁਰ ਰਚਿ ਦੀਨੀ ॥394॥
ਕਹੂੰ ਫੂਲ ਰਾਜਾ ਹ੍ਵੈ ਬੈਠਾ ॥
ਕਹੂੰ ਸਿਮਟਿ ਭਿ੍ਯੋ ਸੰਕਰ ਇਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥
ਆਦਿ ਜੁਗਾਦਿ ਸਰੂਪ ਸੁਯੰਭਵ ॥395॥
ਅਬ ਰੱਛਾ ਮੇਰੀ ਤੁਮ ਕਰੋ ॥
ਸਿੱਖ ਉਬਾਰਿ ਅਸਿੱਖ ਸੰਘਰੋ ॥
ਦੁਸ਼ਟ ਜਿਤੇ ਉਠਵਤ ਉਤਪਾਤਾ ॥
ਸਕਲ ਮਲੇਛ ਕਰੋ ਰਣ ਘਾਤਾ ॥396॥
ਜੇ ਅਸਿਧੁਜ ਤਵ ਸਰਨੀ ਪਰੇ ॥
ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥
ਪੁਰਖ ਜਵਨ ਪਗ ਪਰੇ ਤਿਹਾਰੇ ॥
ਤਿਨ ਕੇ ਤੁਮ ਸੰਕਟ ਸਭ ਟਾਰੇ ॥397॥
ਜੋ ਕਲਿ ਕੋ ਇਕ ਬਾਰ ਧਿਐ ਹੈ ॥
ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰੱਛਾ ਹੋਇ ਤਾਹਿ ਸਭ ਕਾਲਾ ॥
ਦੁਸਟ ਅਰਿਸਟ ਟਰੇਂ ਤਤਕਾਲਾ ॥398॥
ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥
ਤਾਕੇ ਤਾਪ ਤਨਕ ਮੋ ਹਰਿਹੋ ॥
ਰਿੱਧਿ ਸਿੱਧਿ ਘਰ ਮੋ ਸਭ ਹੋਈ ॥
ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥399॥
ਏਕ ਬਾਰ ਜਿਨ ਤੁਮੈ ਸੰਭਾਰਾ ॥
ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥
ਦਾਰਿਦ ਦੁਸਟ ਦੋਖ ਤੇ ਰਹਾ ॥400॥
ਖੜਗ ਕੇਤ ਮੈ ਸਰਣਿ ਤਿਹਾਰੀ ॥
ਆਪ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥
ਦੁਸਟ ਦੋਖ ਤੇ ਲੇਹੁ ਬਚਾਈ ॥401॥